ਭੋਗਪੁਰ ਚ ਹੋਈ ਪੱਤਰਕਾਰ ਭਾਈਚਾਰੇ ਦੀ ਮੀਟਿੰਗ

ਜਾਬ ਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਪੰਜਾਬ ਦੇ ਚੇਅਰਮੈਨ ਬਲਬੀਰ ਸਿੰਘ ਜੰਡੂ ਦੀ ਪ੍ਰਧਾਨਗੀ ਹੇਠ ਸਹਿਕਾਰੀ ਖੰਡ ਮਿੱਲ ਭੋਗਪੁਰ ਦੇ ਮੀਟਿੰਗ ਹਾਲ ਵਿੱਚ ਸਥਾਨਕ ਮੈਂਬਰਾਂ ਦੀ ਮੀਟਿੰਗ ਹੋਈ ਜਿਸ ਵਿੱਚ ਵਿਸ਼ੇਸ਼ ਤੌਰ ‘ਤੇ ਪੰਜਾਬ ਪ੍ਰਧਾਨ ਜੈ ਸਿੰਘ ਛਿੱਬਰ, ਸਕੱਤਰ ਜਨਰਲ ਸੰਤੋਖ ਗਿੱਲ,ਸੰਗਠਨ ਸਕੱਤਰ ਦਵਿੰਦਰ ਸਿੰਘ ਭੰਗੂ ਅਤੇ ਜ਼ਿਲ੍ਹਾ ਅਮ੍ਰਿੰਤਸਰ ਦੇ ਸਕੱਤਰ ਜਨਰਲ ਬਲਰਾਜ ਸਿੰਘ ਨੇ ਕਿਹਾ ਕਿ ਸਰਕਾਰਾਂ ਪੱਤਰਕਾਰਾਂ ਦੇ ਅਧਿਕਾਰਾਂ ਨੂੰ ਘਟਾ ਰਹੀਆਂ ਹਨ ਅਤੇ ਸਹੂਲਤਾਂ ਖੋ ਰਹੀਆਂ ਹਨ। ਉਹਨਾਂ ਸਰਕਾਰ ਤੋਂ ਮੰਗ ਕੀਤੀ ਜਿਹਨਾਂ ਪੱਤਰਕਾਰਾਂ ਦੇ ਪੀਲੇ ਸ਼ਨਾਖ਼ਤੀ ਕਾਰਡ ਨਹੀਂ ਬਣੇ, ਉਹਨਾਂ ਪੱਤਰਕਾਰਾਂ ਦੇ ਕਾਰਡ ਬਣਾਏ ਜਾਣ,ਬੱਸ ਅਤੇ ਰੇਲ ਗੱਡੀ ਦਾ ਸਫਰ ਮੁਫ਼ਤ ਕੀਤਾ ਜਾਵੇ, ਦਸ ਲੱਖ ਦਾ ਬੀਮਾ, ਪੈਨਸ਼ਨ ਸਕੀਮ ਲਾਗੂ ਕਰਨਾ ਆਦਿ। ਉਹਨਾਂ ਕਿਹਾ ਕਿ ਪੱਤਰਕਾਰਾਂ ਨੂੰ ਇੱਕ ਮੁੱਠ ਹੋ ਕੇ ਆਪਣੀਆਂ ਹੱਕੀ ਮੰਗਾਂ ਨੂੰ ਸਰਕਾਰ ਤੋਂ ਮਨਾਉਣ ਲਈ ਲਾਮਬੰਦ ਹੋਣ ਦੀ ਲੋੜ ਹੈ। ਉਹਨਾਂ ਕਿਹਾ ਕਿ ਪੰਜਾਬ ਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇਸ਼ ਦੀ ਸਭ ਤੋਂ ਵੱਡੀ ਪੱਤਰਕਾਰਾਂ ਦੀ ਯੂਨੀਅਨ ਹੈ ਜਿਹੜੀ ਪਿਛਲੇ ਡੇਢ ਦਹਾਕੇ ਤੋਂ ਪੱਤਰਕਾਰਾਂ ਦੀਆਂ ਦਰਪੇਸ਼ ਸਮਸਿਆਵਾਂ ਨੂੰ ਹੱਲ ਕਰਾਉਣ ਲਈ ਸਦਾ ਤੱਤਪਰ ਰਹਿੰਦੀ ਹੈ। ਉਹਨਾਂ ਕਿਹਾ ਕਿ ਯੂਨੀਅਨ ਦੇ ਸੀਨੀਅਰ ਆਗੂਆਂ ਦੀ ਸਰਕਾਰ ਦੇ ਨੁਮਾਇੰਦਿਆਂ ਨਾਲ ਗੱਲਬਾਤ ਹੋ ਰਹੀ ਹੈ ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆਉਣ ਦੀ ਸੰਭਾਵਨਾ ਹੈ । ਸੀਨੀਅਰ ਪੱਤਰਕਾਰ ਗੁਰਮੀਤ ਸਿੰਘ ਹੰਸ , ਹਰਨਾਮ ਸਿੰਘ ਨੰਬਰਦਾਰ, ਰਾਜ ਕੁਮਾਰ ਰਾਜੂ,ਜਸਵੀਰ ਸਿੰਘ ਸੈਣੀ,ਸੁਖਵਿੰਦਰ ਸਿੰਘ ਕਿੰਗਰਾਂ , ਸੁਖਵਿੰਦਰ ਸਿੰਘ ਸੁੱਖਾ, ਸੰਤੋਸ਼ ਕੁਮਾਰ, ਮਨਜਿੰਦਰ ਸਿੰਘ,ਬਾਬਾ ਹਰਨਾਮ ਦਾਸ ਚੋਪੜਾ , ਬਾਬਾ ਸੁਰਜੀਤ ਸਿੰਘ,ਪੀ ਸੀ ਰਾਊਤ, ਹੈਪੀ ਜੁਲਕਾ, ਸਰਵਣ ਚਰੜ , ਸੇਵਾ ਮੁਕਤ ਐਸ ਐਸ ਪੀ ਹਰਵਿੰਦਰ ਸਿੰਘ ਡੱਲੀ , ਬਲਵੰਤ ਕਾਹਲੋਂ ਨੇ ਕਿਹਾ ਪੱਤਰਕਾਰ, ਸਮਾਜ ਅਤੇ ਸਰਕਾਰ ਵਿਚਕਾਰ ਕੜੀ ਦਾ ਕੰਮ ਕਰਦਾ ਹੈ ਅਤੇ ਲੋਕਤੰਤਰ ਦਾ ਚੌਥਾ ਥੰਮ ਹੋਣ ਕਰਕੇ ਪੱਤਰਕਾਰਾਂ ਦੀਆਂ ਸਰਕਾਰ ਨੂੰ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ। ਪੰਜਾਬ ਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਜਨਰਲ ਤੇ ਪੰਜਾਬ ਇਕਾਈ ਦੇ ਐਗਜ਼ੀਕਿਊਟਿਵ ਮੈਂਬਰ ਅਤੇ ਦੋਆਬਾ ਪੱਤਰਕਾਰ ਮੰਚ ਭੋਗਪੁਰ ਦੇ ਪ੍ਰਧਾਨ ਬਲਵਿੰਦਰ ਸਿੰਘ ਭੰਗੂ ਨੇ ਮੀਟਿੰਗ ਵਿੱਚ ਪਹੁੰਚੇ ਪੱਤਰਕਾਰਾਂ ਦਾ ਧੰਨਵਾਦ ਕੀਤਾ।

Post a Comment

Previous Post Next Post