ਭੋਗਪੁਰ ਵਿੱਚ ਟਰੈਫਿਕ ਲਾਈਟਾਂ ਲਗਾਉਣ ਦਾ ਕੰਮ ਸ਼ੁਰੂ, ਲੋਕਾਂ ਨੂੰ ਮਿਲੇਗੀ ਰਾਹਤ

ਭੋਗਪੁਰ ਵਿੱਚ ਟਰੈਫਿਕ ਲਾਈਟਾਂ ਲਗਾਉਣ ਦਾ ਕੰਮ ਸ਼ੁਰੂ, ਲੋਕਾਂ ਨੂੰ ਮਿਲੇਗੀ ਰਾਹਤ
ਭੋਗਪੁਰ, (ਹਰਨਾਮ ਦਾਸ ਚੋਪੜਾ) – ਭੋਗਪੁਰ ਸ਼ਹਿਰ ਵਿੱਚ ਵਧ ਰਹੀ ਟਰੈਫਿਕ ਸਮੱਸਿਆ ਨੂੰ ਦੇਖਦਿਆਂ ਪ੍ਰਸ਼ਾਸਨ ਵੱਲੋਂ ਮੁੱਖ ਚੌਕਾਂ ‘ਤੇ ਟਰੈਫਿਕ ਲਾਈਟਾਂ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਪਿਛਲੇ ਕਾਫੀ ਸਮੇਂ ਤੋਂ ਚੌਕਾਂ ‘ਤੇ ਵਾਹਨਾਂ ਦੀ ਭੀੜ ਵੱਧਣ ਕਾਰਨ ਜਾਮ ਦੀ ਸਥਿਤੀ ਬਣੀ ਰਹਿੰਦੀ ਸੀ, ਜਿਸ ਨਾਲ ਆਮ ਲੋਕਾਂ ਨੂੰ ਰੋਜ਼ਾਨਾ ਆਵਾਜਾਈ ਦੌਰਾਨ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ।
ਇਸ ਸੰਬੰਧੀ ਸੀਨੀਅਰ ਪੱਤਰਕਾਰ ਪੀ.ਸੀ. ਰਾਊਤ ਰਾਜਪੂਤ ਦੀ ਅਗਵਾਈ ਹੇਠ ਭੋਗਪੁਰ ਦੇ ਪੱਤਰਕਾਰ ਰਾਣਾ ਭੋਗਪੁਰੀਆ, ਅਮਰਜੀਤ ਸਿੰਘ ਜੰਡੀਰ, ਗੁਰਪ੍ਰੀਤ ਸਿੰਘ ਭੋਗਲ, ਮਨਜੀਤ ਸਿੰਘ, ਹਰਨਾਮ ਦਾਸ ਚੋਪੜਾ ਅਤੇ ਮਨਜਿੰਦਰ ਸਿੰਘ ਵੱਲੋਂ ਕੁਝ ਸਮਾਂ ਪਹਿਲਾਂ ਜਲੰਧਰ ਦੇ ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੂੰ ਮੰਗ ਪੱਤਰ ਸੌਂਪ ਕੇ ਸ਼ਹਿਰ ਵਿੱਚ ਟਰੈਫਿਕ ਲਾਈਟਾਂ ਲਗਾਉਣ ਦੀ ਮੰਗ ਕੀਤੀ ਗਈ ਸੀ। ਪੱਤਰਕਾਰਾਂ ਦੀ ਇਸ ਜਾਇਜ਼ ਮੰਗ ਨੂੰ ਪ੍ਰਸ਼ਾਸਨ ਵੱਲੋਂ ਮਨਜ਼ੂਰ ਕਰਦੇ ਹੋਏ ਹੁਣ ਟਰੈਫਿਕ ਲਾਈਟਾਂ ਲਗਾਉਣ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ।
 ਟਰੈਫਿਕ ਲਾਈਟਾਂ ਲੱਗਣ ਨਾਲ ਚੌਕਾਂ ‘ਤੇ ਵੱਧਦੀ ਆਵਾਜਾਈ ਨੂੰ ਕਾਬੂ ਕਰਨ ਵਿੱਚ ਮਦਦ ਮਿਲੇਗੀ ਅਤੇ ਸੜਕ ਹਾਦਸਿਆਂ ਵਿੱਚ ਵੀ ਕਮੀ ਆਵੇਗੀ। ਉਨ੍ਹਾਂ ਨੇ ਕਿਹਾ ਕਿ ਇਹ ਕਦਮ ਸ਼ਹਿਰ ਦੇ ਸੁਚੱਜੇ ਟਰੈਫਿਕ ਪ੍ਰਬੰਧ ਵੱਲ ਇੱਕ ਮਹੱਤਵਪੂਰਨ ਪਹਲ ਹੈ ਅਤੇ ਇਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।
ਇਸ ਮੌਕੇ ‘ਤੇ ਬਾਲਮੀਕਨ ਟਾਈਗਰ ਫੋਰਸ ਦੇ ਜ਼ਿਲ੍ਹਾ ਪ੍ਰਧਾਨ ਜੱਸ ਕਲਿਆਣ ਰਾਵਣ ਨੇ ਵੀ ਪੱਤਰਕਾਰ ਭਾਈਚਾਰੇ ਦੇ ਇਸ ਯਤਨ ਦੀ ਸਲਾਘਾ ਕਰਦਿਆਂ ਕਿਹਾ ਕਿ ਟਰੈਫਿਕ ਲਾਈਟਾਂ ਲੱਗਣ ਨਾਲ ਸ਼ਹਿਰ ਵਿੱਚ ਆਵਾਜਾਈ ਸੁਚਾਰੂ ਹੋਵੇਗੀ ਅਤੇ ਲੋਕਾਂ ਨੂੰ ਜਾਮ ਦੀ ਸਮੱਸਿਆ ਤੋਂ ਕਾਫੀ ਹੱਦ ਤੱਕ ਰਾਹਤ ਮਿਲੇਗੀ।
ਸ਼ਹਿਰ ਵਾਸੀਆਂ ਨੇ ਵੀ ਪ੍ਰਸ਼ਾਸਨ ਦੇ ਇਸ ਫੈਸਲੇ ਦਾ ਸਵਾਗਤ ਕਰਦੇ ਹੋਏ ਉਮੀਦ ਜਤਾਈ ਹੈ ਕਿ ਜਲਦ ਹੀ ਟਰੈਫਿਕ ਪ੍ਰਬੰਧ ਵਿੱਚ ਵੱਡਾ ਸੁਧਾਰ ਦੇਖਣ ਨੂੰ ਮਿਲੇ ਜਿਸ ਨਾਲ ਆਵਾਜਾਈ ਵਧੀਆ ਢੰਗ ਨਾਲ ਚੱਲੇ,

Post a Comment

Previous Post Next Post