ਭੋਗਪੁਰ ਵਿੱਚ ਅਕਾਲੀ ਦਲ (ਵਾਰਸ ਪੰਜਾਬ ਦੇ) ਦੀ ਅਹਿਮ ਮੀਟਿੰਗ, ਵੱਡੀ ਗਿਣਤੀ ਵਿੱਚ ਵਰਕਰਾਂ ਦੀ ਹਾਜ਼ਰੀ
ਭੋਗਪੁਰ 1ਅਪ੍ਰੈਲ ( ) ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਭੋਗਪੁਰ ਵਿੱਚ ਇੱਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਹ ਮੀਟਿੰਗ ਗੁਰਪ੍ਰੀਤ ਸਿੰਘ ਭੋਗਲ ਅਤੇ ਅਰਵਿੰਦਰ ਸਿੰਘ ਝੱਮਟ ਦੇ ਸੱਦੇ ’ਤੇ ਬੁਲਾਈ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਵਰਕਰਾਂ ਅਤੇ ਆਗੂਆਂ ਨੇ ਭਾਗ ਲਿਆ।
ਇਸ ਮੌਕੇ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਜੀ ਦੇ ਮਾਤਾ ਜੀ ਬਲਵਿੰਦਰ ਕੌਰ ਜੀ ਵੀ ਖਾਸ ਤੌਰ ’ਤੇ ਹਾਜ਼ਰ ਰਹੇ। ਇਸ ਤੋਂ ਇਲਾਵਾ ਪ੍ਰਭਜੀਤ ਸਿੰਘ ਜੋਹਲ, ਜਸਕਰਨ ਸਿੰਘ, ਕਾਹਨ ਸਿੰਘ, ਜਲੰਧਰ ਜ਼ਿਲ੍ਹੇ ਦੇ ਪ੍ਰਧਾਨ ਮਹਿੰਦਰ ਸਿੰਘ ਬਾਜਵਾ, ਹੁਸ਼ਿਆਰਪੁਰ ਤੋਂ ਪ੍ਰਧਾਨ ਅਮਰੀਕ ਸਿੰਘ, ਅਵਤਾਰ ਸਿੰਘ ਸੇਖੋ ਅਤੇ ਜਗਰੂਪ ਕੌਰ ਸਮੇਤ ਕਈ ਹੋਰ ਆਗੂਆਂ ਨੇ ਵੀ ਸ਼ਿਰਕਤ ਕੀਤੀ।
ਮੀਟਿੰਗ ਦੌਰਾਨ ਪਾਰਟੀ ਦੀਆਂ ਨੀਤੀਆਂ, ਸੰਗਠਨ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੇ ਸਮੇਂ ਵਿੱਚ ਲੋਕ ਮਸਲਿਆਂ ਨੂੰ ਉੱਭਾਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਅਤੇ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਅਪੀਲ ਕੀਤੀ।
ਇਸ ਮੌਕੇ ਬਲਵਿੰਦਰ ਕੌਰ ਜੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸੰਗਠਨ ਤੇ ਲੋਕਾਂ ਦੇ ਸਹਿਯੋਗ ਨਾਲ 2027 ਵਿੱਚ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਮੁੱਖ ਮੰਤਰੀ ਬਣਾਉਣ ਦਾ ਲਕਸ਼ ਹੈ। ਉਨ੍ਹਾਂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਕਸਦ ਲਈ ਜ਼ਮੀਨੀ ਪੱਧਰ ’ਤੇ ਹੋਰ ਜ਼ੋਰਸ਼ੋਰ ਨਾਲ ਕੰਮ ਕਰਨ।