ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਅਹਿਮ ਮੀਟਿੰਗ 28 ਜੂਨ ਨੂੰ

ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਅਹਿਮ ਮੀਟਿੰਗ 28 ਜੂਨ ਨੂੰ
ਭੋਗਪੁਰ, : ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ 28 ਜੂਨ 2026 ਨੂੰ ਸ਼ਾਮ 4:30 ਵਜੇ ਪਿੰਡ ਲੁਹਾਰਾਂ, ਡਾਕਖਾਨਾ ਮਾਣਕਰਾਏ , ਤਹਿਸੀਲ ਭੋਗਪੁਰ, ਜ਼ਿਲ੍ਹਾ ਜਲੰਧਰ ਵਿਖੇ ਇੱਕ ਵਿਸ਼ੇਸ਼ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ ਵਿੱਚ ਐਮ.ਪੀ. ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਮਾਤਾ ਬਲਵਿੰਦਰ ਕੌਰ ਜੀ ਅਤੇ ਪਿਤਾ ਤਰਸੇਮ ਸਿੰਘ ਜੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ। ਇਸ ਮੀਟਿੰਗ ਵਿਚ ਪੰਥਕ ਮਸਲਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਨੇ ਇਲਾਕੇ ਦੀ ਸੰਗਤ ਅਤੇ ਪੰਥ ਪ੍ਰੇਮੀ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ।
      ਇਸ ਸਬੰਧੀ ਜਾਣਕਾਰੀ ਦਿੰਦੇ ਗੁਰਪ੍ਰੀਤ ਸਿੰਘ ਭੋਗਲ ਨੇ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਸੰਗਤਾਂ ਦੇ ਸਵਾਗਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

Post a Comment

Previous Post Next Post